ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਵੇਗੀ SGPC

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਅਗਸਤ 16

ਬੀਤੇ ਦਿਨੀਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਦਿਆਂ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੇ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 5 ਲੱਖ ਰੁਪਏ ਮੁਆਵਜ਼ਾ ਦੇਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਸੇਵਾਦਾਰ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸ਼੍ਰੋਮਣੀ ਕਮੇਟੀ ‘ਚ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਵੀ ਐਸ.ਜੀ.ਪੀ.ਸੀ. 5 ਲੱਖ ਰੁਪਏ ਦਾ ਸਨਮਾਨ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

View in English