ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 25
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵਲੋਂ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਚ ਪ੍ਰੈੱਸ ਕਾਨਫ਼ਰੰਸ ਸੱਦੀ ਗਈ ਹੈ। ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਚ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਰੀਕਾਂ ਸਮੇਤ ਪੂਰੀ ਪ੍ਰਕਿਰਿਆ ਦਾ ਐਲਾਨ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਕਰਕੇ ਚੋਣ ਕਮਿਸ਼ਨਰ ਨੂੰ ਚੋਣਾਂ ਕਰਵਾਉਣ ਲਈ ਲਿਖਿਆ ਹੋਇਆ ਹੈ।







