ਸੂਬੇ ‘ਚ 15 ਅਕਤੂਬਰ ਨੂੰ ਹੋਵੇਗਾ ਡਰਾਈ ਡੇਅ

ਫੈਕਟ ਸਮਾਚਾਰ ਸੇਵਾ

ਰੂਪਨਗਰ, ਅਕਤੂਬਰ 14

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ-ਡੇਅ ਘੋਸ਼ਿਤ ਕੀਤਾ ਜਾਣਾ ਜ਼ਰੂਰੀ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਵੱਲੋਂ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿਚ ਡਰਾਈ-ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਉੱਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ। ਉਨ੍ਹਾਂ ਦੱਸਿਆ ਕਿ ਸਬੰਧਿਤ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ।

Leave a Reply

Your email address will not be published. Required fields are marked *

View in English