ਮਹਿਲਾ ਸਨਮਾਨ ਯੋਜਨਾ ਨੂੰ ਮਨਜ਼ੂਰੀ : ਦਿੱਲੀ ਸਰਕਾਰ ਹਰ ਮਹੀਨੇ ਔਰਤਾਂ ਨੂੰ ਦੇਵੇਗੀ 1000 ਰੁਪਏ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 12

ਮਹਿਲਾ ਸਨਮਾਨ ਯੋਜਨਾ ਨੂੰ ਦਿੱਲੀ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਸਕੀਮ ਤਹਿਤ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕਰਨਗੇ। ਇਸ ਯੋਜਨਾ ਨੂੰ ਅੱਜ ਸਵੇਰੇ ਹੋਈ ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵਿੱਤ ਵਿਭਾਗ ਨੇ ਇਸ ਸਕੀਮ ‘ਤੇ ਇਤਰਾਜ਼ ਉਠਾਇਆ ਸੀ। ਅਰਵਿੰਦ ਕੇਜਰੀਵਾਲ ਨੇ ਇਸ ਨੂੰ ‘ਆਪ’ ਦੀ ਸੱਤਵੀਂ ਰੇਵੜੀ ਕਿਹਾ ਸੀ।

ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਚਾਲੂ ਵਿੱਤੀ ਸਾਲ ਵਿੱਚ 2000 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਨੇ ਭਰੋਸਾ ਪ੍ਰਗਟਾਇਆ ਕਿ ਦਿੱਲੀ ਦੀਆਂ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਾਰੇ ਦਿੱਲੀ ਵਾਸੀਆਂ ਨੂੰ ਭਗਵਾਨ ਰਾਮ ਦਾ ਆਸ਼ੀਰਵਾਦ ਮਿਲੇਗਾ।

Leave a Reply

Your email address will not be published. Required fields are marked *

View in English