ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 14
ਪੰਜਾਬ ਦੇ ਕੁਝ ਇਲਾਕਿਆਂ ਵਿਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਹਾਲਾਂਕਿ ਮੀਂਹ ਭਾਰੀ ਨਾ ਹੋ ਕੇ ਹਲਕੀ ਬਰਸਾਤ ਹੀ ਹੋਵੇਗੀ। ਮੌਸਮ ਵਿਭਾਗ ਨੇ ਇਹ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਇਹ ਵੀ ਦੱਸਿਆ ਹੈ ਕਿ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਸੈਲਸੀਅਸ ਰਹੇਗਾ। ਹਰਿਆਣਾ ਦੇ ਕੁਝ ਇਲਾਕਿਆਂ ਵਿਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।







