ਪੰਜਾਬ ‘ਚ ਅੱਜ ਤੜਕੇ ਮੁੜ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.1

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਨਵੰਬਰ 14

ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁੱਝ ਹਿੱਸਿਆਂ ‘ਚ ਅੱਜ ਭੁਚਾਲ ਦੇ ਝਟਕੇ ਲੱਗਣ ਦੀ ਖਬਰ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ਵਿੱਚ 145 ਕਿਲੋਮੀਟਰ ਉੱਤਰ ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਅੱਜ ਤੜਕੇ 3:42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 120 ਕਿਲੋਮੀਟਰ ਹੇਠਾਂ ਸੀ।

Leave a Reply

Your email address will not be published. Required fields are marked *

View in English