ਪੰਜਾਬ ‘ਚ ਕਈ ਥਾਈਂ ਪਿਆ ਮੀਂਹ , ਵਧੀ ਠੰਢ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਨਵੰਬਰ 14

ਪੰਜਾਬ ‘ਚ ਮੌਸਮ ਨੇ ਅੱਜ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸੂਬੇ ਦੇ ਲੁਧਿਆਣਾ, ਜਲੰਧਰ ਸਮੇਤ ਕਈ ਸ਼ਹਿਰਾਂ ‘ਚ ਹਲਕੀ ਬਾਰਿਸ਼ ਤੋਂ ਬਾਅਦ ਠੰਢ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਨਵੰਬਰ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਪੀਏਯੂ, ਗੜਵਾਸੂ, ਫਿਰੋਜ਼ਪੁਰ ਰੋਡ ਵੱਲ ਹਲਕੀ ਬਾਰਿਸ਼ ਹੋ ਰਹੀ ਹੈ। ਇੱਥੇ 5 ਤੋਂ 7 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ।

ਹਾਲਾਂਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 17 ਨਵੰਬਰ ਤਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ‘ਚ ਪਿਛਲੇ ਤਿੰਨ ਦਿਨਾਂ ਤੋਂ ਮੌਸਮ ਸਾਫ਼ ਰਿਹਾ ਹੈ।

Leave a Reply

Your email address will not be published. Required fields are marked *

View in English