ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਨਵੰਬਰ 15
ਦੱਖਣੀ ਦਿੱਲੀ ਦੇ ਵਸੰਤ ਕੁੰਜ ਅਤੇ ਆਸਪਾਸ ਦੇ ਇਲਾਕਿਆਂ ‘ਚ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਲੋਕ ਹੁਣ ਸੜਕਾਂ ‘ਤੇ ਉਤਰਨ ਲਈ ਮਜਬੂਰ ਹਨ। ਪਾਣੀ ਦੀ ਲੋੜੀਂਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੇ ਖਾਲੀ ਬਾਲਟੀਆਂ ਲੈ ਕੇ ਸੜਕ ’ਤੇ ਧਰਨਾ ਦਿੱਤਾ। ਵਸੰਤ ਕੁੰਜ ਦੇ ਸੈਕਟਰ ਸੀ-8 ਦੇ ਲੋਕਾਂ ਨੇ ਦੱਸਿਆ ਕਿ ਪਿਛਲੇ 6 ਦਿਨਾਂ ਤੋਂ ਪਾਣੀ ਦੀ ਸਪਲਾਈ ਨਹੀਂ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪਾਣੀ ਦੇ ਟੈਂਕਰ ਆਉਂਦੇ ਹਨ ਪਰ ਕਾਫੀ ਮਿਹਨਤ ਤੋਂ ਬਾਅਦ ਪਾਣੀ ਮਿਲਦਾ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ 6 ਦਿਨਾਂ ਤੋਂ ਪਾਣੀ ਦੀ ਸਪਲਾਈ ਨਹੀਂ ਹੈ। ਲੋਕ ਹੁਣ ਪੂਰੀ ਤਰ੍ਹਾਂ ਨਾਲ ਪਾਣੀ ਦੇ ਟੈਂਕਰਾਂ ‘ਤੇ ਨਿਰਭਰ ਹੋ ਗਏ ਹਨ ਜੋ ਉਨ੍ਹਾਂ ਨੂੰ ਕਾਫੀ ਮਿਹਨਤ ਤੋਂ ਬਾਅਦ ਹੀ ਮਿਲਦਾ ਹੈ। ਸਥਾਨਕ ਲੋਕਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਦਿੱਲੀ ਜਲ ਬੋਰਡ ਵੱਲੋਂ ਉਨ੍ਹਾਂ ਦੀਆਂ ਫੋਨ ਕਾਲਾਂ ਅਤੇ ਆਨਲਾਈਨ ਸ਼ਿਕਾਇਤਾਂ ਦਾ ਕੋਈ ਜਵਾਬ ਨਹੀਂ ਹੈ।







