ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਜੂਨ 5
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਮੈਸਟਰ ਅਤੇ ਸਲਾਨਾ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੁਲਤਵੀ ਹੋਈਆਂ ਇਹ ਪ੍ਰੀਖਿਆਵਾਂ 26 ਜੂਨ ਨੂੰ ਪਹਿਲਾਂ ਹੀ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।







