ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਸਤੰਬਰ 9
ਅੱਜ ਤੜਕੇ ਮੁੰਬਈ ਦੇ ਡੋਂਬੀਵਲੀ ਦੇ ਪਲਾਵਾ ਸਿਟੀ ਵਿੱਚ ਇੱਕ ਬਿਰਆਨੀ ਦੀ ਦੁਕਾਨ ਵਿੱਚ ਅੱਗ ਲੱਗ ਗਈ। ਉਸ ਸਮੇਂ ਦੁਕਾਨ ਬੰਦ ਸੀ, ਇਸ ਲਈ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰ ਵਿਭਾਗ ਦੇ ਅਨੁਸਾਰ ਕਲਿਆਣ-ਸ਼ੀਲ ਰੋਡ ‘ਤੇ ਸਥਿਤ ਕੇਜੀਐਨ ਬਿਰਆਨੀ ਦੀ ਦੁਕਾਨ ਵਿੱਚ ਸਵੇਰੇ 7 ਵਜੇ ਦੇ ਕਰੀਬ ਅੱਗ ਲੱਗ ਗਈ।
ਕਲਿਆਣ-ਡੋਂਬੀਵਲੀ ਨਗਰ ਨਿਗਮ ਦੇ ਮੁੱਖ ਫਾਇਰ ਅਫਸਰ ਨਾਮਦੇਵ ਚੌਧਰੀ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾ ਲਿਆ। ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ, ਪਰ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ, ਕਿਉਂਕਿ ਉਸ ਸਮੇਂ ਬਿਜਲੀ ਦੀਆਂ ਤਾਰਾਂ ਵਿੱਚੋਂ ਚੰਗਿਆੜੀਆਂ ਨਿਕਲਦੀਆਂ ਦੇਖੀਆਂ ਗਈਆਂ ਸਨ। ਟੀਨ ਦੀਆਂ ਚਾਦਰਾਂ ਨਾਲ ਬਣੀ ਦੁਕਾਨ ਅੱਗ ਵਿੱਚ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ।







