ਪੰਜਾਬ ਪੁਲਿਸ ਅਤੇ ਬੀਐਸਐਫ ਦੀ ਵੱਡੀ ਕਾਮਯਾਬੀ: ਹੈਰੋਇਨ ਸਮੇਤ ਹਥਿਆਰ ਬਰਾਮਦ ਕੀਤੇ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 30

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਵਿਚ ਫਿਰੋਜ਼ਪੁਰ ਤੋਂ 13 ਕਿਲੋ ਹੈਰੋਇਨ ਸਮੇਤ 5 AK 47 ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ।

ਫਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ ਅੰਮ੍ਰਿਤਸਰ ਪੁਲਸ ਅਤੇ ਬੀ. ਐੱਸ. ਐੱਫ਼ ਨੇ ਸਾਂਝੇ ਆਪ੍ਰੇਸ਼ਨ ‘ਚ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਭਾਰਤ-ਪਾਕਿ ਸਰਹੱਦ ਦੇ ਦੋਨਾ ਤੇਲੂ ਮੱਲ ਇਲਾਕੇ ‘ਚ 5 AK-47 ਰਾਈਫ਼ਲਾਂ , 5 ਪਿਸਤੌਲ , 9 ਮੈਗਜ਼ੀਨ ਤੋਂ ਇਲਾਵਾ 13 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ ਹਥਿਆਰ ਬਰਾਮਦ ਕੀਤੇ ਹਨ। ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *

View in English