ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ED ਦੀ ਕਾਰਵਾਈ, ਅਮਿਤ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਨਵੰਬਰ 30

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਦੇ ਸਬੰਧ ਵਿੱਚ ਕਾਰਵਾਈ ਕਰਦੇ ਹੋਏ ਕਾਰੋਬਾਰੀ ਅਮਿਤ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ। ਅਮਿਤ ਅਰੋੜਾ ਬੱਡੀ ਰਿਟੇਲ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਅਰੋੜਾ ਨੂੰ ਬੀਤੀ ਰਾਤ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਨੇ ਕਿਹਾ ਕਿ ਉਸ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ ਜਿੱਥੇ ਏਜੰਸੀ ਉਸ ਦੀ ਹਿਰਾਸਤ ਦੀ ਮੰਗ ਕਰੇਗੀ।

ਈਡੀ ਨੇ ਦਾਅਵਾ ਕੀਤਾ ਹੈ ਕਿ ਅਮਿਤ ਅਰੋੜਾ, ਦੋ ਹੋਰ ਦੋਸ਼ੀ ਦਿਨੇਸ਼ ਅਰੋੜਾ ਅਤੇ ਅਰਜੁਨ ਪਾਂਡੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਹਨ। ਉਨਾਂ ਨੇ ਹੀ ਸ਼ਰਾਬ ਦੇ ਲਾਇਸੰਸਧਾਰਕਾਂ ਤੋਂ ਮਿਲੇ ਪੈਸੇ ਛੁਪਾ ਲਏ ਸਨ।

Leave a Reply

Your email address will not be published. Required fields are marked *

View in English