ਮੁੱਖ ਮੰਤਰੀ ਵੀਡੀਓ ਮਾਮਲੇ ’ਚ ਅੱਜ ‘ਆਪ’ ਕਰੇਗੀ ਵੱਡੇ ਖ਼ੁਲਾਸੇ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 18

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਹ ਅਹਿਮ ਪ੍ਰੈੱਸ ਵਾਰਤਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਪ੍ਰੈੱਸ ਕਾਨਫਰੰਸ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਸੰਬੋਧਨ ਕਰਨਗੇ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਡੀਓ ਦੀ ਜਾਂਚ ਕਰਵਾਉਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਕਰਾਰਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਫਰਮਾਨ ਤੋਂ ਬਾਅਦ ਤੋਂ ਹੀ ਪੰਜਾਬ ਵਿੱਚ ਸਿਆਸਤ ਭਖੀ ਹੋਈ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਘੇਰਾਬੰਦੀ ਕੀਤੀ ਜਾ ਰਹੀ ਹੈ ਜਦੋਂ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਉਸ ਵੀਡੀਓ ਵਿੱਚ ਜੋ ਵਿਅਕਤੀ ਹੈ ਉਹ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ।

Leave a Reply

Your email address will not be published. Required fields are marked *

View in English