ਫੈਕਟ ਸਮਾਚਾਰ ਸੇਵਾ
ਸ਼ਿਮਲਾ , ਦਸੰਬਰ 11
ਹਾਈ ਵੋਲਟੇਜ ਡਰਾਮੇ ਦੇ ਵਿਚਕਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਲਈ ਦਿੱਲੀ ਤੋਂ ਹਰੀ ਝੰਡੀ ਮਿਲਣ ਨਾਲ ਰਸਤਾ ਸਾਫ਼ ਹੋ ਗਿਆ ਹੈ। ਚਾਰ ਵਾਰ ਵਿਧਾਇਕ ਰਹੇ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦਾ 15ਵਾਂ ਮੁੱਖ ਮੰਤਰੀ ਐਲਾਨਿਆ ਗਿਆ। ਇਸ ਤੋਂ ਇਲਾਵਾ ਮੌਜੂਦਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਹੀ ਪ੍ਰਤਿਭਾ ਸਿੰਘ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਤੋਂ ਬਾਹਰ ਹੋ ਗਈ। ਸਹੁੰ ਚੁੱਕ ਸਮਾਗਮ ਅੱਜ ਦੁਪਹਿਰ 1:30 ਵਜੇ ਸ਼ਿਮਲਾ ਦੇ ਰਿਜ ਮੈਦਾਨ ‘ਚ ਹੋਵੇਗਾ। ਹੁਣ ਜਲਦੀ ਹੀ ਮੰਤਰੀਆਂ ਦੇ ਨਾਵਾਂ ਦਾ ਫੈਸਲਾ ਕੀਤਾ ਜਾਵੇਗਾ।







