ਪੰਜਾਬ ਸਰਕਾਰ ਅੱਜ ਕਰੇਗੀ NRI ਮਿਲਣੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 24

ਮਾਨ ਸਰਕਾਰ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨਾਲ ਅੱਜ ਸਿੱਧਾ ਸੰਪਰਕ ਕਰੇਗੀ। ਐਨ.ਆਰ.ਆਈ. ਮੀਟਿੰਗ ਅੱਜ ਮੋਹਾਲੀ ਵਿਚ ਹੋਵੇਗੀ। ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦੇਣਗੇ।

ਇਸ ਦੌਰਾਨ ਐਨ.ਆਰ.ਆਈ. ਪੰਜਾਬੀ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English