ਕੋਰੋਨਾ ਨੂੰ ਮਾਤ ਦੇ ਕੇ ਕੰਮ ‘ਤੇ ਵਾਪਿਸ ਪਰਤੇ ਅਮਿਤਾਭ ਬੱਚਨ

ਫ਼ੈਕਟ ਸਮਾਚਾਰ ਸੇਵਾ

ਮੁੰਬਈ , ਸਤੰਬਰ 1

ਅਮਿਤਾਭ ਬੱਚਨ ਕੁਝ ਦਿਨ ਪਹਿਲਾਂ ਹੀ ਕੋਰੋਨਾ ਪਾਜ਼ੀਟਿਵ ਹੋਏ ਸਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਕੋਵਿਡ-19 ਦਾ ਟੈਸਟ ਕਰਵਾਇਆ ਸੀ, ਜਿਸ ਦਾ ਨਤੀਜਾ ਨੈਗੇਟਿਵ ਆਇਆ ਹੈ। ਅਭਿਨੇਤਾ ਨੇ ਕਿਹਾ ਕਿ ਇਸ ਤੋਂ ਬਾਅਦ ਹੁਣ ਉਹ ਕੰਮ ‘ਤੇ ਪਰਤ ਆਏ ਹਨ। 79 ਸਾਲਾ ਅਦਾਕਾਰ 24 ਅਗਸਤ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦਾ ਐਲਾਨ ਕੀਤਾ।

ਅਮਿਤਾਭ ਬੱਚਨ ਨੇ ਆਪਣੇ ਅਧਿਕਾਰਤ ਅਕਾਊਂਟ ‘ਤੇ ਲਿਖਿਆ, ‘ਤੁਹਾਡੀਆਂ ਦੁਆਵਾਂ ਦਾ ਨਤੀਜਾ ਹੈ ਕਿ ਬੀਤੀ ਰਾਤ ਨੈਗੇਟਿਵ ਆਉਣ ਤੋਂ ਬਾਅਦ ਅੱਜ ਤੋਂ 9 ਦਿਨਾਂ ਦਾ ਆਈਸੋਲੇਸ਼ਨ ਖਤਮ ਹੋ ਗਿਆ ਹੈ। ਪਰ 7 ਦਿਨਾਂ ਲਈ ਅਲੱਗ ਰਹਿਣਾ ਲਾਜ਼ਮੀ ਹੈ। ਇਸ ਲਈ ਸਾਰਿਆਂ ਦਾ ਧੰਨਵਾਦ’। ਅਭਿਨੇਤਾ ਨੇ ਆਪਣੇ ਪ੍ਰਸ਼ੰਸਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੂੰ ਉਹ ਆਪਣੇ ਪਰਿਵਾਰ ਵਜੋਂ ਵੀ ਦੇਖਦੇ ਹਨ। ਉਨ੍ਹਾਂ ਨੇ ਅੱਗੇ ਲਿਖਿਆ ਕਿ ‘ਸਭ ਨੂੰ ਹਮੇਸ਼ਾ ਦੀ ਤਰ੍ਹਾਂ ਪਿਆਰ , ਕਿਉਂਕਿ ਤੁਸੀਂ ਸਾਰੇ ਮੇਰੇ ਲਈ ਬਹੁਤ ਫਿਕਰਮੰਦ ਹੁੰਦੇ ਹੋ। ਮੈਂ ਹੱਥ ਜੋੜ ਕੇ ਸਭ ਦਾ ਧੰਨਵਾਦ ਕਰਦਾ ਹਾਂ।

Leave a Reply

Your email address will not be published. Required fields are marked *

View in English