ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 25
ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਲਗਾਤਾਰ ਜਾਰੀ ਹੈ। ਅੱਜ ਤੋਂ ਪੰਜਾਬ ਵਾਸੀਆਂ ਨੂੰ 100 ਨਵੇਂ ਆਮ ਆਦਮੀ ਕਲੀਨਿਕ ਮਿਲਣਗੇ। ਕੈਬਨਿਟ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ 25 ਜੁਲਾਈ ਤੋਂ 27 ਜੁਲਾਈ ਤੱਕ ਵੱਖ-ਵੱਖ ਖੇਤਰਾਂ ਵਿਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ।
ਇਨ੍ਹਾਂ 100 ਨਵੇਂ ਕਲੀਨਿਕਾਂ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ। 73 ਸ਼ਹਿਰੀ ਅਤੇ 27 ਪੇਂਡੂ ਖੇਤਰਾਂ ਵਿਚ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਹਰੇਕ ਕਲੀਨਿਕ ‘ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਉਪਲਬਧ ਹੋਣਗੇ।
ਹੁਣ ਤੱਕ 5.90 ਕਰੋੜ ਤੋਂ ਵੱਧ ਓ.ਪੀ.ਡੀ. ਦੌਰੇ ਅਤੇ 3.43 ਕਰੋੜ ਤੋਂ ਵੱਧ ਮੁਫਤ ਡਾਇਗਨੌਸਟਿਕ ਟੈਸਟ ਪ੍ਰਦਾਨ ਕੀਤੇ ਜਾ ਚੁੱਕੇ ਹਨ।






