ਸੂਬੇ ਦੇ 3 ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 15

ਮੁਹਾਲੀ , ਹੁਸ਼ਿਆਰਪੁਰ ਤੇ ਜਲੰਧਰ ਜ਼ਿਲ੍ਹਿਆਂ ਵਿਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਮੁਹਾਲੀ, ਹੁਸ਼ਿਆਰਪੁਰ ਤੇ ਜਲੰਧਰ ਜ਼ਿਲ੍ਹਿਆਂ ਵਿਚ 17 ਅਗਸਤ ਨੂੰ ਸਾਰੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ।

ਮੁਹਾਲੀ ਦੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਗਿੰਨੀ ਦੁੱਗਲ ਨੇ ਸਕੂਲਾਂ ਵਿਚ ਛੁੱਟੀ ਕਰਨ ਦੀ ਪੁਸ਼ਟੀ ਕੀਤੀ ਹੈ। ਮੁਹਾਲੀ ਜ਼ਿਲ੍ਹੇ ਦਾ ਆਜ਼ਾਦੀ ਸਮਾਰੋਹ ਅੱਜ ਫੇਜ਼ ਛੇ ਦੇ ਸਰਕਾਰੀ ਕਾਲਜ ਵਿਖੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਝੰਡਾ ਲਹਿਰਾਇਆ ਗਿਆ।

ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਵਿੱਚ ਸ਼ਮੂਲੀਅਤ ਕੀਤੀ ਗਈ।
ਜ਼ਿਲਾ ਪ੍ਰਸ਼ਾਸਨ ਵੱਲੋਂ 17 ਅਗਸਤ ਸੋਮਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ, ਐਫੀਲਿਏਟਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 17 ਅਗਸਤ ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।

Leave a Reply

Your email address will not be published. Required fields are marked *

View in English