20 ਸਕੂਲੀ ਬੱਸਾਂ ਦੀ ਚੈਕਿੰਗ ਕਰਕੇ 2 ਬੱਸਾਂ ਦੇ ਚਲਾਨ ਤੇ 2 ਬੱਸਾਂ ਕੀਤੀਆਂ ਬੰਦ

ਫੈਕਟ ਸਮਾਚਾਰ ਸੇਵਾ

ਮਾਲੇਰਕੋਟਲਾ, ਸਤੰਬਰ 5

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਿਛਲੇ ਦਿਨੀਂ ਬਲਾਕ ਅਮਰਗੜ੍ਹ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਦੀ ਮੌਜੂਦਗੀ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਜਾਂਚ ਮੁਹਿੰਮ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਦੀ ਆਵਾਜਾਈ ਨੂੰ ਸੁਰੱਖਿਅਤ ਬਣਾਉਣਾ ਅਤੇ ਸਕੂਲੀ ਵਾਹਨਾਂ ਵਿੱਚ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ।

ਇਸ ਚੈਕਿੰਗ ਦੌਰਾਨ ਕੁੱਲ 20 ਸਕੂਲੀ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਬੱਸਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈੱਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰਾਂ ਦੇ ਲਾਇਸੰਸ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਮੌਜੂਦ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਦਰਵਾਜ਼ਾ, ਸਪੀਡ ਗਵਰਨਰ ਅਤੇ ਹੋਰ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਨੂੰ ਵੀ ਚੈੱਕ ਕੀਤਾ ਗਿਆ।

ਇਸ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ 2 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ 2 ਬੱਸਾਂ ਨੂੰ ਬੰਦ ਕੀਤਾ ਗਿਆ। ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਰੀਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

Leave a Reply

Your email address will not be published. Required fields are marked *

View in English