ਚੰਡੀਗੜ੍ਹ, 6 ਸਤੰਬਰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਬਣੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਵਿਚਾਲੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਇਸ ਨਿਯੁਕਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਨੂੰ ਅਪਣੀ ਸਹਿਮਤੀ ਨਹੀਂ ਦਿੰਦੀ।
ਵਿੱਤ ਮੰਤਰੀ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਪੰਜਾਬ ਦੇ ਅਧਿਕਾਰਾਂ ਨਾਲ ਧੱਕੇਸ਼ਾਹੀ ਕਰਨ ਅਤੇ ਦੇਸ਼ ਦੇ ਫੈਡਰਲ (ਸੰਘੀ) ਢਾਂਚੇ ਨੂੰ ਢਾਹ ਲਾਉਣ ਦੇ ਸਿੱਧੇ ਦੋਸ਼ ਲਗਾਏ ਹਨ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਠੀਕ 4 ਵਜੇ ਪੰਜਾਬ ਕੈਬਨਿਟ ਦੀ ਹੰਗਾਮੀ (ਐਮਰਜੈਂਸੀ) ਮੀਟਿੰਗ ਬੁਲਾਈ ਹੈ। ਮੀਟਿੰਗ ਦੌਰਾਨ ਰਾਜ ਦੇ ਸੰਵਿਧਾਨਕ ਅਧਿਕਾਰਾਂ, ਫੈਡਰਲ ਢਾਂਚੇ ‘ਤੇ ਹੋਏ ਹਮਲੇ ਅਤੇ ਇਸ ਨਿਯੁਕਤੀ ਦੇ ਕਾਨੂੰਨੀ ਪਹਿਲੂਆਂ ‘ਤੇ ਚਰਚਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।







