ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 7
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਹਲਫ਼ ਲਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।
ਸਹੁੰ ਚੁੱਕ ਸਮਾਗਮ ਵਿਚ ਮੁੱਖ ਸਕੱਤਰ ਕੇ.ਪੀ. ਸਿਨਹਾ, ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਹਰਿਆਣਾ ਮੁੱਖ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਕਈ ਸ਼ਖਸੀਅਤਾਂ ਸ਼ਾਮਿਲ ਹੋਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਨਹੀਂ ਹੋਇਆ।






