ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 11
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਜਾਂਚ ਵਿੱਚ ਸ਼ਾਮਲ ਹੋਣ ਲਈ ਹੋਰ ਸਮਾਂ ਮੰਗਿਆ। ਚੰਡੀਗੜ੍ਹ ਸਥਿਤ ਪੰਜਾਬ ਆਫਿਸਰਜ਼ ਇੰਸਟੀਟਿਊਟ ਵਿਚ ਅੱਜ ਸਵੇਰੇ 11 ਵਜੇ ਉਨ੍ਹਾਂ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ। ਨਿਰਧਾਰਤ ਸਮਾਂ ਲੰਘਣ ਦੇ ਬਾਵਜੂਦ ਸੁਖਬੀਰ ਬਾਦਲ ਅਜੇ ਤੱਕ ਐਸ.ਆਈ.ਟੀ ਦੇ ਸਾਹਮਣੇ ਨਹੀਂ ਪਹੁੰਚੇ। ਹਾਲਾਂਕਿ, ਉਨ੍ਹਾਂ ਦੇ ਵਕੀਲ ਮੌਕੇ ‘ਤੇ ਮੌਜੂਦ ਦੱਸੇ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਐੱਸ. ਆਈ. ਟੀ. ਤੋਂ ਉਹ ਸਵਾਲ ਲਿਖਤੀ ਰੂਪ ਵਿਚ ਮੰਗੇ ਹਨ ਜੋ ਉਨ੍ਹਾਂ ਤੋਂ ਐੱਸ. ਟੀ. ਆਈ ਪੁੱਛਣ ਵਾਲੀ ਹੈ.
ਜ਼ਿਕਰਯੋਗ ਹੈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐਸ.ਆਈ.ਟੀ. ਸਾਹਮਣੇ ਪੇਸ਼ ਹੋਣਾ ਸੀ ਪਰ ਮੈਡੀਕਲ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਹ ਐੱਸ.ਆਈ.ਟੀ. ਸਾਹਮਣਟੇ ਪੇਸ਼ ਨਹੀਂ ਹੋਏ। ਸ਼੍ਰੋਮਣੀ ਅਕਾਲੀ ਦਲ ਅਨੁਸਾਰ ਸੁਖਬੀਰ ਸਿੰਘ ਬਾਦਲ 30 ਸਤੰਬਰ ਤੱਕ ਬਿਜ਼ੀ ਹਨ ਤੇ 30 ਸਤੰਬਰ ਤੋਂ ਬਾਅਦ ਪੇਸ਼ ਹੋ ਸਕਦੇ ਹਨ। ਪੰਜਾਬ ਆਫ਼ਿਸ ਇੰਸਟੀਚਿਊਟ ਬੁਲਾਇਆ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਐਸ.ਆਈ.ਟੀ. ਦਾ ਸੰਮਨ ਅਤੇ ਜਾਂਚ ਰਾਜਨੀਤੀ ਤੋਂ ਪ੍ਰੇਰਿਤ ਹੈ।







