ਫੈਕਟ ਸਮਾਚਾਰ ਸੇਵਾ
ਐੱਸ. ਏ. ਐੱਸ. ਨਗਰ, 30 ਸਤੰਬਰ
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਭਲਕੇ 1 ਅਕਤੂਬਰ ਤੋਂ ਬਦਲ ਦਿੱਤਾ ਗਿਆ ਹੈ।
ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਪੰਜਾਬ ਰਾਜ ਦੇ ਸਮੂਹ ਪ੍ਰਾਇਮਰੀ ਸਕੂਲ ਕੱਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਲੱਗਣਗੇ ਜਦਕਿ ਸਮੂਹ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.50 ਵਜੇ ਤੱਕ ਲੱਗਣਗੇ।







