ਚੰਡੀਗੜ੍ਹ, 9 ਅਕਤੂਬਰ, 2026: ਪੰਜਾਬ ਸਰਕਾਰ ਨੇ ਸੀਨੀਅਰ ਆਈ.ਪੀ.ਐੱਸ. (IPS) ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਅੱਜ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਗੌਰਵ ਯਾਦਵ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਪੁਲਿਸ ਦੇ ਕਾਰਜਕਾਰੀ ਡੀ.ਜੀ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਹੋਰ ਮਜ਼ਬੂਤੀ ਅਤੇ ਸਥਿਰਤਾ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਨੇ ਪੂਰਨ ਤੌਰ ‘ਤੇ ਰੈਗੂਲਰ ਡੀ.ਜੀ.ਪੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।







