ਸੀਜੇਪੀ ਆਗੂਆਂ ਦੀ ਰਿਹਾਈ: ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਜੇਲ੍ਹ ਤੋਂ ਮੁਕਤ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਨਵੀਂ ਰਣਨੀਤੀ ਬਣਾਉਣ ਦਾ ਐਲਾਨ

ਨਵੀਂ ਦਿੱਲੀ, 22 ਅਕਤੂਬਰ, 2026 : ਕਾਕਰੋਚ ਜਨਤਾ ਪਾਰਟੀ (CJP) ਦੇ ਆਗੂਆਂ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਦੀ ਐਸਈਐਮ (SEM) ਅਦਾਲਤ ਵੱਲੋਂ ਸੱਤ ਦਿਨਾਂ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਬੁੱਧਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦਿੱਲੀ ਹਾਈ ਕੋਰਟ ਦੀ ਫਟਕਾਰ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਦੋਵਾਂ ਨੇਤਾਵਾਂ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ਅਤੇ ਇਸ ਸ਼ਰਤ ‘ਤੇ ਜ਼ਮਾਨਤ ਮਿਲੀ ਹੈ ਕਿ ਉਹ ਸ਼ਾਂਤੀ ਭੰਗ ਨਹੀਂ ਕਰਨਗੇ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸੌਰਭ ਦਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ (ਜਿਨ੍ਹਾਂ ਨੂੰ ਉਹ ‘ਗਿਆਨੂ’ ਕਹਿੰਦੇ ਹਨ) ਖ਼ਿਲਾਫ਼ ਆਪਣਾ ਵਿਰੋਧ ਜਾਰੀ ਰੱਖਣ ਦਾ ਸੰਕੇਤ ਦਿੱਤਾ ਹੈ।

ਸੀਜੇਪੀ ਦੇ ਰਾਸ਼ਟਰੀ ਕਨਵੀਨਰ ਅਭਿਜੀਤ ਦੀਪਕੇ ਨੇ ਇੱਕ ਵੀਡੀਓ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਦੋਵਾਂ ਆਗੂਆਂ ਦੀ ਰਿਹਾਈ ਤੋਂ ਬਾਅਦ ਪਾਰਟੀ ਜਲਦੀ ਹੀ ਇੱਕ ਬੈਠਕ ਕਰੇਗੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਅਗਲੇ ਪ੍ਰਦਰਸ਼ਨਾਂ ਦੀ ਰਣਨੀਤੀ ਤਿਆਰ ਕਰੇਗੀ। ਪਾਰਟੀ ਦਾ ਦੋਸ਼ ਹੈ ਕਿ ਉਨ੍ਹਾਂ ਦੇ ਆਗੂਆਂ ਨੂੰ ਗ਼ੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਲੈ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

Leave a Reply

Your email address will not be published. Required fields are marked *

View in English