ਹੋਰਮੁਜ਼ ਜਲਡਮਰੂ ਵਿੱਚ ਕੁਵੈਤੀ ਤੇਲ ਟੈਂਕਰ ‘ਤੇ ਮਿਜ਼ਾਈਲ ਹਮਲਾ: ਸਵਾਰ 21 ਭਾਰਤੀ ਮਲਾਹ ਸੁਰੱਖਿਅਤ ਬਚਾਏ ਗਏ

ਨਵੀਂ ਦਿੱਲੀ/ਮਸਕਟ, 22 ਅਕਤੂਬਰ, 2026 (ਖੁਸ਼ਬੂ ਗੋਇਲ): ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਰਣਨੀਤਕ ਤੌਰ ‘ਤੇ ਅਤਿ-ਮਹੱਤਵਪੂਰਨ ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ। ਫਾਰਸ ਦੀ ਖਾੜੀ ਨੂੰ ਓਮਾਨ ਦੀ ਖਾੜੀ ਨਾਲ ਜੋੜਦੇ ਇਸ ਤੰਗ ਜਲਮਾਰਗ ਵਿੱਚੋਂ ਲੰਘ ਰਹੇ ਕੁਵੈਤੀ ਝੰਡੇ ਵਾਲੇ ਤੇਲ ਟੈਂਕਰ ‘ਐਮ/ਟੀ ਅਲ ਦਾਸਮਾ’ ‘ਤੇ ਇੱਕ ਅਣਪਛਾਤੇ ਪ੍ਰੋਜੈਕਟਾਈਲ (ਮਿਜ਼ਾਈਲ) ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਕਾਰਨ ਜਹਾਜ਼ ਨੂੰ ਨੁਕਸਾਨ ਪਹੁੰਚਿਆ ਅਤੇ ਅੱਗ ਲੱਗ ਗਈ, ਪਰ ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ ‘ਤੇ ਸਵਾਰ ਸਾਰੇ 21 ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਚਾ ਲਿਆ ਗਿਆ ਹੈ।

ਕੇਂਦਰੀ ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲਮਾਰਗ ਮੰਤਰੀ ਸਰਬਾਨੰਦ ਸੋਨੋਵਾਲ ਨੇ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਰੇ ਭਾਰਤੀ ਮਲਾਹ ਸੁਰੱਖਿਅਤ ਹਨ ਅਤੇ ਸਰਕਾਰ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਯੂਕੇ ਮੈਰੀਟਾਈਮ ਟ੍ਰੇਡ ਆਪ੍ਰੇਸ਼ਨਜ਼ (UKMTO) ਮੁਤਾਬਕ ਇਹ ਹਮਲਾ ਓਮਾਨ ਦੇ ਬੁਖਾ ਸ਼ਹਿਰ ਦੇ ਪੱਛਮ ਵਿੱਚ ਵਾਪਰਿਆ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਇਸ ਖੇਤਰ ਵਿੱਚ ਵਪਾਰਕ ਜਹਾਜ਼ਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਭਾਰਤ ਸਮੇਤ ਕਈ ਦੇਸ਼ਾਂ ਨੇ ਅੰਤਰਰਾਸ਼ਟਰੀ ਜਲ ਮਾਰਗਾਂ ‘ਤੇ ਸਮੁੰਦਰੀ ਵਪਾਰ ਦੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

Leave a Reply

Your email address will not be published. Required fields are marked *

View in English