ਫੈਕਟ ਸਮਾਚਾਰ ਸੇਵਾ
ਚੰਡੀਗੜ , ਦਸੰਬਰ 19
ਨੈਸ਼ਨਲ ਇਨਵੈਸਟੀਗੇਸ਼ਨ ਟੀਮ ਨੇ ਅੱਜ ਸਵੇਰੇ ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ NIA ਦੀ ਟੀਮ ਗਾਇਕਾਂ ਅਤੇ ਗੈਂਗਸਟਰਾਂ ਵਿਚਾਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ NIA ਦੀ ਟੀਮ ਨੇ ਛਾਪਾ ਮਾਰ ਕੇ ਪੂਰੇ ਟਾਵਰ ਨੂੰ ਸੀਲ ਕਰ ਦਿੱਤਾ ਹੈ।
ਇਸ ਦੌਰਾਨ ਟਾਵਰ ‘ਚੋਂ ਕਿਸੇ ਨੂੰ ਵੀ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਜਿਨ੍ਹਾਂ ਲੋਕਾਂ ਨੂੰ ਸਵੇਰੇ ਆਪਣੇ ਦਫ਼ਤਰਾਂ ਨੂੰ ਜਾਣਾ ਪੈਂਦਾ ਸੀ, ਉਹ ਨਹੀਂ ਜਾ ਸਕੇ।







