ਪੰਜਾਬ ਵਿੱਚ ਦੋ ਦਿਨਾਂ ਮੀਂਹ ਦੀ ਚੇਤਾਵਨੀ: ‘ਚੱਕਰਵਾਤ ਅਰਨਬ’ ਅਤੇ ਪੱਛਮੀ ਗੜਬੜੀ ਦੇ ਅਸਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ, ਸਵੇਰ-ਸ਼ਾਮ ਵਧੇਗੀ ਠੰਢ

ਚੰਡੀਗੜ੍ਹ, 27 ਅਕਤੂਬਰ, 2026: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਪਡੇਟ ਮੁਤਾਬਕ 28 ਤੋਂ 30 ਅਕਤੂਬਰ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 29 ਅਤੇ 30 ਅਕਤੂਬਰ ਨੂੰ ਮੀਂਹ ਦੇ ਨਾਲ-ਨਾਲ ਗਰਜ-ਚਮਕ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਪੀਲਾ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਮੌਸਮ ਵਿੱਚ ਇਸ ਤਬਦੀਲੀ ਪਿੱਛੇ ‘ਚੱਕਰਵਾਤ ਅਰਨਬ’ ਅਤੇ ਉੱਤਰ-ਪੱਛਮੀ ਭਾਰਤ ਵਿੱਚ ਸਰਗਰਮ ਹੋ ਰਹੀ ਨਵੀਂ ਪੱਛਮੀ ਗੜਬੜੀ (Western Disturbance) ਦਾ ਮੁੱਖ ਪ੍ਰਭਾਵ ਮੰਨਿਆ ਜਾ ਰਿਹਾ ਹੈ।

ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖ਼ੁਸ਼ਕ ਰਿਹਾ ਹੈ ਅਤੇ ਦਿਨ ਵੇਲੇ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਦਿਨ ਦਾ ਤਾਪਮਾਨ 33.0 ਡਿਗਰੀ ਸੈਲਸੀਅਸ ਰਿਹਾ, ਜਦਕਿ ਪਠਾਨਕੋਟ ਵਿੱਚ ਰਾਤ ਦਾ ਸਭ ਤੋਂ ਘੱਟ ਤਾਪਮਾਨ 11.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮਾਹਰਾਂ ਮੁਤਾਬਕ ਮੀਂਹ ਤੋਂ ਬਾਅਦ ਰਾਤ ਅਤੇ ਸਵੇਰ ਵੇਲੇ ਠੰਢ ਵਿੱਚ ਹੋਰ ਜ਼ਿਆਦਾ ਵਾਧਾ ਦੇਖਣ ਨੂੰ ਮਿਲੇਗਾ।

Leave a Reply

Your email address will not be published. Required fields are marked *

View in English