ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ


*ਪੁਲਿਸ ਟੀਮਾਂ ਨੇ 198 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ*

*ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ*

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 621ਵੇਂ ਦਿਨ 133 ਨਸ਼ਾ ਤਸਕਰ 6 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 12 ਨਵੰਬਰ:

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

296ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,909 ਹੋ ਗਈ ਹੈ।

ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 621ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ, 2 ਕਿਲੋ ਅਫੀਮ, 1933 ਨਸ਼ੀਲੀਆਂ ਗੋਲੀਆਂ ਅਤੇ 52,500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 621 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 92,354 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Leave a Reply

Your email address will not be published. Required fields are marked *

View in English