ਫੈਕਟ ਸਮਾਚਾਰ ਸੇਵਾ
ਸ੍ਰੀ ਮੁਕਤਸਰ ਸਾਹਿਬ , ਦਸੰਬਰ 20
ਪੰਜਾਬ ’ਚ ਲਗਾਤਾਰ ਵੱਖ ਵੱਖ ਸ਼ਹਿਰਾਂ ’ਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਅਜਿਹਾ ਹੀ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਜਿਥੇ ਸ਼ਹਿਰ ਦੇ ਸਰਕਾਰੀ ਕਾਲਜ ਦੀ ਕੰਧ ’ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਹੋਣ ਦੀਆਂ ਚਰਚਾਵਾਂ ਸੁਣਨ ਨੂੰ ਮਿਲੀਆਂ, ਜਿਸ ਤੋਂ ਜਾਂਚ ਏਜੰਸੀਆਂ ਤੇ ਜ਼ਿਲ੍ਹਾਂ ਪੁਲਿਸ ਤੁਰੰਤ ਹਰਕਤ ’ਚ ਆਈ ਜਿਨਾਂ ਨੇ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਗੰਭੀਰਤਾਂ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਦੱਸ ਦੇਈਏ ਕਿ ਐੱਸਐਫਜੇ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਪਾ ਕੇ ਇਹ ਦਾਅਵਾ ਕੀਤਾ ਸੀ ਕਿ ਸਰਕਾਰੀ ਕਾਲਜ ਦੀ ਕੰਧ ਉੱਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਸ ਸਬੰਧੀ ਜਦੋਂ ਤੜਕਸਾਰ ਪੁਲਿਸ ਤੇ ਖੁਫੀਆ ਏਜੰਸੀਆਂ ਵੱਲੋਂ ਸਰਚ ਕੀਤੀ ਗਈ ਤਾਂ ਸਰਕਾਰੀ ਕਾਲਜ ਵਿਖੇ ਖੇਤੀਬਾੜੀ ਵਿਭਾਗ ਦੀ ਪ੍ਰੈਕਟੀਕਲ ਲਈ ਰੱਖੇ ਇਕ ਹਿੱਸੇ ਵਿਚ ਕਾਲਜ ਵਾਲੇ ਪਾਸੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਨਜ਼ਰ ਆਏ। ਇਸ ਦੌਰਾਨ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਸਬੰਧੀ ਵੀ ਕੁਝ ਲਿਖਿਆ ਹੋਇਆ ਮਿਲਿਆ। ਇਸ ਤਹਿਤ ਪੁਲਿਸ ਤੇ ਵੱਖ-ਵੱਖ ਏਜੰਸੀਆਂ ਦੇ ਜਵਾਨਾਂ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਤੇ ਲਿਖੇ ਗਏ ਦੇਸ਼ ਵਿਰੋਧੀ ਨਾਅਰਿਆਂ ਨੂੰ ਮਿਟਾਇਆ ਗਿਆ।







