ਫੈਕਟ ਸਮਾਚਾਰ ਸੇਵਾ
ਕੁਰੂਕਸ਼ੇਤਰ, ਦਸੰਬਰ 21
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ ਅਤੇ ਸੰਤ ਕਰਮਜੀਤ ਸਿੰਘ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹਨਾਂ ਦੀ ਚੋਣ ਦਾ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਬਾਈਕਾਟ ਕੀਤਾ ਹੈ ਅਤੇ ਕਿਹਾ ਹੈ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨ ਬਣਾਇਆ ਗਿਆ ਹੈ ਜਿਸਦਾ ਸਿੱਖੀ ਲਈ ਕੋਈ ਯੋਗਦਾਨ ਨਹੀਂ ਹੈ।
ਉਹਨਾਂ ਕਿਹਾ ਕਿ ਜਿਹਨਾਂ ਨੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾਉਣ ਦਾ ਵਿਰੋਧ ਕੀਤਾ, ਉਹਨਾਂ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹ ਕਮੇਟੀ ਮੈਂਬਰ ਵਜੋਂ ਸੇਵਾਵਾਂ ਦਿੰਦੇ ਰਹਿਣਗੇ।







