ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਦਾ ਦਿਹਾਂਤ

ਫੈਕਟ ਸਮਾਚਾਰ ਸੇਵਾ

ਅਹਿਮਦਾਬਾਦ, ਦਸੰਬਰ 30

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾਬੇਨ ਮੋਦੀ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 100 ਵਰ੍ਹਿਆਂ ਦੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਖੁਦ ਉਹਨਾਂ ਦੇ ਅਕਾਲ ਚਲਾਣੇ ਦੀ ਖਬਰ ਇਕ ਟਵੀਟ ਰਾਹੀਂ ਸਾਂਝੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਮਾਤਾ ਹੀਰਾਬੇਨ ਮੋਦੀ ਦੀ ਅਰਥੀ ਨੂੰ ਮੋਢਾ ਦਿੱਤਾ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

ਹਸਪਤਾਲ ਵੱਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਦੀ ਮਾਂ ਹੀਰਾਬੇਨ ਮੋਦੀ ਨੇ ਅੱਜ (30 ਦਸੰਬਰ) ਤੜਕੇ 3:30 ਵਜੇ ਆਖਰੀ ਸਾਹ ਲਿਆ। ਮੋਦੀ ਨੇ ਆਪਣੀ ਮਾਂ ਦੀ ਮੌਤ ‘ਤੇ ਟਵੀਟ ਕੀਤਾ ਹੈ। ਪੀਐਮ ਮੋਦੀ ਦੀ ਮਾਂ ਹੀਰਾਬੇਨ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਗਾਂਧੀਨਗਰ ਵਿੱਚ ਹੀ ਕਰ ਦਿੱਤਾ ਗਿਆ ਹੈ। ਪੀਐਮ ਮੋਦੀ ਸਵੇਰੇ ਹੀ ਅਹਿਮਦਾਬਾਦ ਪਹੁੰਚ ਗਏ। ਹਾਲਾਂਕਿ ਅੱਜ ਉਨ੍ਹਾਂ ਦੇ ਤੈਅ ਪ੍ਰੋਗਰਾਮਾਂ ਦੇ ਰੱਦ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਪੱਛਮੀ ਬੰਗਾਲ ਵਿੱਚ ਉਨ੍ਹਾਂ ਦੇ ਕਈ ਪ੍ਰੋਗਰਾਮ ਹਨ। ਮੋਦੀ ਹੁਣ ਵੀਡੀਓ ਕਾਨਫਰੰਸ ਰਾਹੀਂ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

Leave a Reply

Your email address will not be published. Required fields are marked *

View in English