ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 19
ਮੋਹਾਲੀ ਦੇ ਮੇਅਰ ਜੀਤੀ ਸਿੱਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜੀਤੀ ਸਿੱਧੂ ਮੋਹਾਲੀ ਦੇ ਮੇਅਰ ਹਾਲੇ ਵੀ ਬਣੇ ਰਹਿਣਗੇ। ਕਿਉਂਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ।
ਦਰਅਸਲ ਸਰਕਾਰ ਨੇ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਜੀਤੀ ਸਿੱਧੂ ਨੇ ਅਦਾਲਤ ਦਾ ਰੁਖ ਕੀਤਾ ਸੀ। ਹਾਈਕੋਰਟ ਨੇ ਹੁਣ ਜੀਤੀ ਸਿੱਧੂ ਨੂੰ ਸਟੇਅ ਦੇ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਉਹ ਅਜੇ ਮੋਹਾਲੀ ਦੇ ਮੇਅਰ ਅਹੁਦੇ ਤੇ ਬਣੇ ਰਹਿਣਗੇ। ਦੱਸ ਦੇਈਏ ਕਿ 20 ਅਪ੍ਰੈਲ 2023 ਨੂੰ ਇਸ ਕੇਸ ਦੀ ਅਗਲੀ ਸੁਣਵਾਈ ਹਾਈਕੋਰਟ ਵਿਚ ਦੁਬਾਰਾ ਹੋਵੇਗੀ।







