ਫੈਕਟ ਸਮਾਚਾਰ ਸੇਵਾ
ਜਲੰਧਰ, ਸਤੰਬਰ 2
ਜਲੰਧਰ ਨਾਰਥ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਅਤੇ ਉਨ੍ਹਾਂ ਦੇ ਭਰਾ ਤੇ ਕੌਂਸਲਰ ਅਮਿਤ ਢੱਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਵੇਂ ਭਰਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਉਨ੍ਹਾਂ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਨਾਰਥ ਵਿਧਾਨ ਸਭਾ ਹਲਕੇ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਮੀਕਰਨ ਬਦਲਣ ਦੀ ਚਰਚਾ ਸ਼ੁਰੂ ਹੋ ਗਈ ਹੈ।
ਦਿਨੇਸ਼ ਢੱਲ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਥਾਂ ਮੇਅਰ ਵਨੀਤ ਧੀਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਤੋਂ ਬਾਅਦ ਹੀ ਦਿਨੇਸ਼ ਢੱਲ ਦੇ ਪਾਰਟੀ ਤੋਂ ਵੱਖ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਅੱਜ ਭਾਜਪਾ ਵਿਚ ਸ਼ਾਮਲ ਹੋ ਕੇ ਉਨ੍ਹਾਂ ਨੇ ਇਨ੍ਹਾਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ।







