AAP ਵਿਧਾਇਕ ਅਮਿਤ ਰਤਨ ਨੂੰ ਮਿਲੀ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 23

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਵਿਜੀਲੈਂਸ ਦੇ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਅਮਿਤ ਰਤਨ ਅਤੇ ਉਹਦੇ ਪੀ.ਏ. ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ 22 ਫਰਵਰੀ 2023 ਦੀ ਰਾਤ ਨੂੰ ਵਿਜੀਲੈਂਸ ਦੇ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

Leave a Reply

Your email address will not be published. Required fields are marked *

View in English