ਸ੍ਰੀ ਦਰਬਾਰ ਸਾਹਿਬ ਪਹੁੰਚਿਆ ਅੰਮ੍ਰਿਤਪਾਲ, ਜਥੇਦਾਰ ਨਾਲ ਕੀਤੀ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਮਾਰਚ 3

ਵਾਰਿਸ ਪੰਜਾਬ ਦਾ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਹੈ। ਉਹ ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲਣ ਆਏ ਹਨ ਅਤੇ ਉਸ ਦੀ ਜਥੇਦਾਰ ਨਾਲ ਸਕੱਤਰੇਤ ਵਿਖੇ ਮੁਲਾਕਾਤ ਚੱਲ ਰਹੀ ਹੈ।

ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣਾ ਵਿਖੇ ਪ੍ਰਦਰਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬੱਸ ਵਾਲੀ ਪਾਲਕੀ ‘ਚ ਲੈ ਕੇ ਜਾਣ ਤੋਂ ਬਾਅਦ ਛਿੜੇ ਵਿਵਾਦ ਤੋਂ ਬਾਅਦ ਜਥੇਦਾਰ ਵਲੋਂ ਧਰਨੇ, ਪ੍ਰਦਰਸ਼ਨ ਤੇ ਝਗੜੇ ਵਾਲੀਆਂ ਥਾਵਾਂ ‘ਤੇ ਪਾਵਨ ਸਰੂਪ ਨੂੰ ਲਿਜਾਉਣ ਸਬੰਧੀ 16 ਮੈਂਬਰੀ ਸਬ ਕਮੇਟੀ ਬਣਾਈ ਗਈ ਸੀ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਵੀ ਕੀਤਾ ਸੀ। ਕਮੇਟੀ ਦੇ ਕੋਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਮਾਹਲਪੁਰੀ ਹਾਲ ਵਿਖੇ 6 ਮਾਰਚ ਨੂੰ ਦੁਪਿਹਰ 12:30 ਵਜੇ ਇਸ ਸਬੰਧੀ ਮੀਟਿੰਗ ਰੱਖੀ ਗਈ ਹੈ ਜੋ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਵੇਗੀ।

Leave a Reply

Your email address will not be published. Required fields are marked *

View in English