ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਬਾਰੇ ਸਨਸਨੀਖੇਜ਼ ਖੁਲਾਸਾ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਮਾਰਚ 23

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਭਾਲ ਲਈ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਉਸ ਦੇ ਪਿੰਡ ਜੱਲੂਪੁਰ ਖੇੜਾ ਪਹੁੰਚੇ। ਇੱਥੇ ਉਸ ਦੀ ਪਤਨੀ ਕਿਰਨਦੀਪ ਕੌਰ ਤੋਂ ਵੀ ਪੁੱਛਗਿੱਛ ਕੀਤੀ ਗਈ। ਉਸ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਨਾਂ ਦੇ ਅੱਤਵਾਦੀ ਸੰਗਠਨ ਨਾਲ ਸਬੰਧ ਅਤੇ ਵਿਦੇਸ਼ੀ ਫੰਡਿੰਗ ਦੇ ਸਬੰਧ ਵਿਚ ਪੁੱਛਗਿੱਛ ਕੀਤੀ ਗਈ ਸੀ। ਕਿਰਨਦੀਪ ਵਿਆਹ ਤੋਂ ਪਹਿਲਾਂ ਯੂਕੇ ਵਿੱਚ ਰਹਿੰਦੀ ਸੀ।

ਖੁਫੀਆ ਜਾਣਕਾਰੀ ਅਨੁਸਾਰ ਉਥੇ ਰਹਿੰਦਿਆਂ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਨਾਮਕ ਅੱਤਵਾਦੀ ਸੰਗਠਨ ਲਈ ਕੰਮ ਕਰ ਚੁੱਕੀ ਹੈ। ਉਹ ਯੂਕੇ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਲਈ ਫੰਡ ਇਕੱਠਾ ਕਰਦੀ ਸੀ। ਸਾਲ 2020 ਵਿੱਚ ਉਸ ਨੂੰ ਸੁਰੱਖਿਆ ਏਜੰਸੀਆਂ ਨੇ ਪੰਜ ਹੋਰ ਸਾਥੀਆਂ ਸਮੇਤ ਹਿਰਾਸਤ ਵਿੱਚ ਲਿਆ ਸੀ। ਉੱਥੇ ਵੀ ਉਸ ਤੋਂ ਪੁੱਛਗਿੱਛ ਕੀਤੀ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੀ ਕਿਰਨਦੀਪ ਕੌਰ ਦੇ ਕੁਝ ਖਾਤਿਆਂ ਵਿੱਚ ਵਿਦੇਸ਼ਾਂ ਤੋਂ ਵੀ ਫੰਡ ਟਰਾਂਸਫਰ ਕੀਤੇ ਗਏ ਹਨ। ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਕੋਈ ਵੀ ਪੁਲਿਸ ਅਧਿਕਾਰੀ ਇਸ ‘ਤੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ। ਪੁਲਿਸ ਸਿਰਫ ਇੰਨਾ ਹੀ ਕਹਿ ਰਹੀ ਹੈ ਕਿ ਕਿਰਨਦੀਪ ਅਤੇ ਉਸਦੇ ਰਿਸ਼ਤੇਦਾਰਾਂ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੁਰੱਖਿਆ ਏਜੰਸੀਆਂ ਨੂੰ ਜੇਕਰ ਪੁੱਛ ਗਿੱਛ ‘ਚ ਕੁਝ ਵੀ ਪਤਾ ਲੱਗਦਾ ਹੈ ਤਾਂ ਕਿਰਨਦੀਪ ਨੂੰ ਹਿਰਾਸਤ ‘ਚ ਲਿਆ ਜਾ ਸਕਦਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਪੁਲਿਸ ਪਹਿਲਾਂ ਹੀ ਹਿਰਾਸਤ ਵਿੱਚ ਲੈ ਚੁੱਕੀ ਹੈ। ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ, ਪਿਤਾ ਤਰਸੇਮ ਸਿੰਘ ਅਤੇ ਚਾਚਾ ਸੁਖਚੈਨ ਸਿੰਘ ਅਤੇ ਦਾਦੀ ਚਰਨ ਕੌਰ ਤੋਂ ਵੀ ਪੁੱਛਗਿੱਛ ਕੀਤੀ ਗਈ।

ਪੰਜਾਬ ਪੁਲਿਸ ਦੀ ਟੀਮ ਬੁੱਧਵਾਰ ਨੂੰ ਕਰੀਬ 1.30 ਵਜੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ ਪਹੁੰਚੀ ਅਤੇ ਉਸਦੇ ਮਾਪਿਆਂ ਤੋਂ ਪੁੱਛਗਿੱਛ ਕੀਤੀ। ਐਸਪੀ ਪਰਮਿੰਦਰ ਕੌਰ ਨੇ ਦੱਸਿਆ ਕਿ ਦੋਵਾਂ ਕੋਲੋਂ ਕਰੀਬ ਡੇਢ ਘੰਟੇ ਤੱਕ ਅੰਮ੍ਰਿਤਪਾਲ ਦੇ ਠਿਕਾਣਿਆਂ ਬਾਰੇ ਪੁੱਛ-ਪੜਤਾਲ ਕੀਤੀ ਗਈ ਪਰ ਉਨ੍ਹਾਂ ਪੁੱਤਰ ਬਾਰੇ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ। ਸੂਤਰਾਂ ਨੇ ਦੱਸਿਆ ਕਿ ਪੁਲੀਸ ਨੇ ਉਨਾਂ ‘ਤੇ ਦਬਾਅ ਪਾਇਆ ਕਿ ਉਹ ਆਪਣੇ ਬੇਟੇ ਨੂੰ ਆਤਮ ਸਮਰਪਣ ਕਰਨ ਲਈ ਕਹੇ। ਪੁਲਿਸ ਦੀ ਟੀਮ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਲਗਾਤਾਰ ਪਹਿਰਾ ਦੇ ਰਹੀ ਹੈ।

Leave a Reply

Your email address will not be published. Required fields are marked *

View in English