ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 25
ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਅੱਜ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉੱਥੇ ਹੀ ਸਿੱਖਿਆ ਮੰਤਰੀ ਦੇ ਅਸਤੀਫ਼ੇ ‘ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਪੂਰੇ ਦੇਸ਼ ਨੂੰ ਵਧਾਈ। ਉਨ੍ਹਾਂ ਨੇ ਜੇਨ-ਜ਼ੈੱਡ (Gen-Z) ਨੂੰ ਵੀ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਤੰਤਰ ਲਈ ਇਹ ਵੱਡੀ ਜਿੱਤ ਹੈ।
ਦੱਸ ਦਈਏ ਕਿ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਪਿਛਲੇ ਇੱਕ ਮਹੀਨੇ ਤੋਂ ਆਪਣੇ ਸਮਰਥਕਾਂ ਨਾਲ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਉਹ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।






