BCCI ਨੇ IDFC ਫਸਟ ਬੈਂਕ ਸੀਰੀਜ਼ ਦੇ ਆਖ਼ਰੀ ਤਿੰਨ ਟੈਸਟਾਂ ਲਈ ਭਾਰਤੀ ਟੀਮ ਦਾ ਕੀਤਾ ਐਲਾਨ

ਫੈਕਟ ਸਮਾਚਾਰ ਸੇਵਾ

ਬੈਂਗਲੁਰੂ, ਫਰਵਰੀ 10

BCCI ਨੇ ਇੰਗਲੈਂਡ ਦੇ ਖ਼ਿਲਾਫ਼ ਆਈ.ਡੀ.ਐਫ਼.ਸੀ. ਫਸਟ ਬੈਂਕ ਸੀਰੀਜ਼ ਦੇ ਆਖ਼ਰੀ ਤਿੰਨ ਟੈਸਟਾਂ ਲਈ ਭਾਰਤ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਰੋਹਿਤ ਸ਼ਰਮਾ, ਜਸਪ੍ਰੀਤ ਬੁਮਰਾਹ, ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਕੇ.ਐਲ. ਰਾਹੁਲ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟ ਕੀਪਰ), ਕੇ.ਐਸ. ਭਾਰਤ (ਵਿਕਟ ਕੀਪਰ), ਆਰ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਆਕਾਸ਼ ਦੀਪ ਨੂੰ ਸ਼ਾਮਿਲ ਕੀਤਾ ਗਿਆ ਹੈ। ਵਿਰਾਟ ਕੋਹਲੀ ਨਿੱਜੀ ਕਾਰਨਾਂ ਕਰਕੇ ਬਾਕੀ ਸੀਰੀਜ਼ ਲਈ ਚੋਣ ਵਿਚ ਮੌਜੂਦ ਨਹੀਂ ਰਹਿਣਗੇ। ਇਹ ਜਾਣਕਾਰੀ ਬੀ.ਸੀ.ਸੀ.ਆਈ. ਵਲੋਂ ਸਾਂਝੀ ਕੀਤੀ ਗਈ।

Leave a Reply

Your email address will not be published. Required fields are marked *

View in English