ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਭਗਵੰਤ ਮਾਨ ਜਾਣੋ ਕੀ ਕਿਹਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 23

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੀ ਵਿਜੀਲੈਂਸ ਵਲੋਂ ਕੀਤੀ ਗਈ ਗ੍ਰਿਫਤਾਰੀ ਮਗਰੋਂ ਵੱਡਾ ਬਿਆਨ ਦਿੱਤਾ ਹੈ। ਸੀਐਮ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਫ਼ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਹਨ। ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ।

Leave a Reply

Your email address will not be published. Required fields are marked *

View in English