ਬਿਹਾਰ : ਮੁਜ਼ੱਫਰਪੁਰ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਦੀ ਮੌਤ

ਫੈਕਟ ਸਮਾਚਾਰ ਸੇਵਾ

ਪਟਨਾ , ਜੂਨ 4

ਮੁਜ਼ੱਫਰਪੁਰ ਦੇ ਬ੍ਰਹਮਪੁਰਾ ਇਲਾਕੇ ਵਿੱਚ ਸਥਿਤ ਪ੍ਰਸਾਦ ਹਸਪਤਾਲ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਹਸਪਤਾਲ ਦੀ ਪੰਜਵੀਂ ਮੰਜ਼ਿਲ ‘ਤੇ ਬਣੇ ICU ਵਾਰਡ ਵਿੱਚ ਸ਼ੁਰੂ ਹੋਈ ਅਤੇ ਤੇਜ਼ੀ ਨਾਲ ਫੈਲ ਗਈ। ਅੱਗ ਦੇ ਨਾਲ ਹੀ ਪੂਰੇ ਹਸਪਤਾਲ ਵਿੱਚ ਸੰਘਣਾ ਧੂੰਆਂ ਭਰ ਗਿਆ, ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵਿਚ ਤਰਥੱਲੀ ਮਚ ਗਈ।

ਲੋਕ ਡਰ ਦੇ ਮਾਰੇ ਚੀਕਾਂ ਮਾਰਨ ਲੱਗੇ। ਇਸ ਹਾਦਸੇ ਵਿੱਚ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 30 ਤੋਂ ਵੱਧ ਮਰੀਜ਼ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਜ਼ਖਮੀਆਂ ਨੂੰ ਬਚਾ ਕੇ ਦੂਜੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੂਜੇ ਪਾਸੇ ਇਸ ਹਾਦਸੇ ‘ਤੇ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਮਰੀਜ਼ਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਸਮਰਾਟ ਚੌਧਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਕਰਦੇ ਹੋਏ ਲਿਖਿਆ— “ਮੁਜ਼ੱਫਰਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਬਹੁਤ ਹੀ ਦੁਖਦਾਈ ਹੈ। ਸੋਕ-ਗ੍ਰਸਤ ਪਰਿਵਾਰਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਵਾਲਿਆਂ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਬਲ ਪ੍ਰਦਾਨ ਕਰੇ।”

ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ “ਮ੍ਰਿਤਕਾਂ ਦੇ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਦੇ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”

Leave a Reply

Your email address will not be published. Required fields are marked *

View in English