BJP ਆਗੂ ਤਰਨਜੀਤ ਸਿੰਘ ਸੰਧੂ ਨੂੰ ਮਿਲੀ Y+ ਸਕਿਓਰਿਟੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 10

ਹਾਲ ਹੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਆਗੂ ਤਰਨਜੀਤ ਸਿੰਘ ਸੰਘੂ ਨੂੰ ‘ਵਾਈ ਪਲੱਸ’ ਸੁਰੱਖਿਆ ਮੁਹੱਈਆ ਕਰਵਾਈ ਹੈ। ਜਾਣਕਾਰੀ ਅਨੁਸਾਰ ਤਰਨਜੀਤ ਨੂੰ ‘ਵਾਈ+ ਐਸਕਾਰਟ’ ਸ਼੍ਰੇਣੀ ਦੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮ ਅਨੁਸਾਰ ਸੰਧੂ ਨੂੰ ਪੂਰੇ ਦੇਸ਼ ਲਈ ਸੁਰੱਖਿਆ ਕਵਰ ਮੁਹੱਈਆ ਕਰਾਇਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਤੋਂ ਪ੍ਰਾਪਤ ਖ਼ਤਰਾ ਵਿਸ਼ਲੇਸ਼ਣ ਰਿਪੋਰਟ ਦੇ ਆਧਾਰ ‘ਤੇ ਸੰਧੂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *

View in English