ਫੈਕਟ ਸਮਾਚਾਰ ਸੇਵਾ
ਡੇਰਾ ਬਾਬਾ ਨਾਨਕ , ਨਵੰਬਰ 26
ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਸਾਧਾਂਵਾਲੀ ਦੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਸੰਘਣੀ ਧੁੰਦ ਦੌਰਾਨ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ। ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਅਜੇ ਵੀ ਜਾਰੀ ਹੈ ਹਾਲਾਂਕਿ ਫਾਇਰ ਕਰ ਕੇ ਖੇਤਾਂ ‘ਚ ਡੇਗਿਆ ਡਰੋਨ ਬਰਾਮਦ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਚੌਕਸ ਜਵਾਨਾਂ ਵੱਲੋਂ ਅਸਮਾਨ ਵਿੱਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰਦਿਆਂ ਵੇਖਿਆ ਜਿੱਥੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।







