ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, 23 ਮਾਰਚ ਤੋਂ ਵਿਗੜਨਗੇ ਹਾਲਾਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਾਰਚ 21

ਦੇਸ਼ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 23 ਮਾਰਚ ਤੋਂ ਹਾਲਾਤ ਵਿਗੜ ਜਾਣਗੇ। ਮੌਸਮ ਵਿਭਾਗ ਨੇ ਕੁਝ ਰਾਜਾਂ ਲਈ ਯੈਲੋ ਅਲਰਟ ਅਤੇ ਕੁਝ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਵਰਗੇ ਰਾਜਾਂ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅਹਿਮਦਾਬਾਦ ਮੌਸਮ ਵਿਭਾਗ ਦੇ ਨਿਰਦੇਸ਼ਕ ਮਨੋਰਮਾ ਮੋਹੰਤੀ ਨੇ ਕਿਹਾ ਕਿ ਗੁਜਰਾਤ ‘ਚ ਅਗਲੇ 3-4 ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English