ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 7
ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਚੰਡੀਗੜ੍ਹ ‘ਚ ਅੱਠਵੀਂ ਜਮਾਤ ਤਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ 14 ਜਨਵਰੀ ਤਕ ਬੰਦ ਰਹਿਣਗੇ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਸਕੂਲ ਆਨਲਾਈਨ ਕਲਾਸਾਂ ਲੈ ਸਕਣਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਸ ਲਈ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।







