Chandigarh : ਸੈਕਟਰ-43 ਦੇ ਬੱਸ ਸਟੈਂਡ ਦੇ ਬਾਥਰੂਮ ’ਚੋਂ ਮਿਲੀ ਨਵਜੰਮੀ ਬੱਚੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 24

ਚੰਡੀਗੜ੍ਹ ‘ਚ ਸ਼ੁੱਕਰਵਾਰ ਰਾਤ ਸੈਕਟਰ-43 ਸਥਿਤ ਬੱਸ ਸਟੈਂਡ ਦੇ ਮਹਿਲਾ ਬਾਥਰੂਮ ’ਚ ਇਕ ਨਵਜੰਮੀ ਬੱਚੀ ਲਵਾਰਸ ਹਾਲਤ ’ਚ ਮਿਲੀ। ਸੂਚਨਾ ਮਿਲਣ ’ਤੇ ਪੁਲਿਸ ਨੇ ਬੱਚੀ ਨੂੰ ਸੈਕਟਰ-16 ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਾਂਚ ਦੌਰਾਨ ਡਾਕਟਰਾਂ ਨੇ ਮੰਨਿਆ ਕਿ ਉਸ ਦੀ ਉਮਰ ਕਰੀਬ 7 ਦਿਨ ਸੀ। ਲੜਕੀ ਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਿਕ ਜਦੋਂ ਕਰਮਚਾਰੀ ਸਫ਼ਾਈ ਕਰਨ ਲਈ ਬੱਸ ਸਟੈਂਡ ਦੇ ਬਾਥਰੂਮ ਵਿਚ ਪਹੁੰਚਿਆ ਤਾਂ ਉਸ ਨੇ ਇਕ ਨਵਜੰਮੇ ਬੱਚੇ ਨੂੰ ਕੰਬਲ ਵਿਚ ਲਪੇਟਿਆ ਦੇਖਿਆ। ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਬਾਥਰੂਮ ’ਚ ਬੱਚੀ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਜਦੋਂ ਸੀਸੀਟੀਵੀ ਫੁਟੇਜ ਦੇਖੀ ਗਈ ਤਾਂ ਪਤਾ ਲੱਗਾ ਕਿ ਬਾਥਰੂਮ ਕੋਲ ਇਕ ਲੜਕਾ ਅਤੇ ਇਕ ਲੜਕੀ ਕਾਫ਼ੀ ਦੇਰ ਤੱਕ ਖੜ੍ਹੇ ਨਜ਼ਰ ਆ ਰਹੇ ਸਨ। ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪੁਲੀਸ ਨੇ ਇਸ ਮਾਮਲੇ ਵਿਚ ਅਣਪਛਾਤੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਵਿਚ ਲੜਕੀ ਦੇ ਮਾਪਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਲੜਕੀ ਦੇ ਮਾਪਿਆਂ ਦਾ ਪਤਾ ਲਗਾਉਣ ਲਈ ਹਸਪਤਾਲ ਦੇ ਰਿਕਾਰਡ ਦੀ ਵੀ ਜਾਂਚ ਕਰੇਗੀ। ਉੱਥੇ ਡਿਲੀਵਰੀ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ।

Leave a Reply

Your email address will not be published. Required fields are marked *

View in English