ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਈ 12
ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਚ 10ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਹੋਣਗੇ। ਇਹ ਮੁਲਾਕਾਤ ਅੱਜ ਮੁੱਖ ਮੰਤਰੀ ਰਿਹਾਇਸ਼ ਵਿਖੇ ਕੀਤੀ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੇ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਪਹਿਲੇ ਤਿੰਨ ਵਿਚੋਂ ਦੋ ਸਥਾਨ ਹਾਸਲ ਕੀਤੇ ਹਨ।
ਜੈਤੋਂ ਦੀ ਹਰਲੀਨ ਸ਼ਰਮਾ ਨੇ 646/650 ਅੰਕਾਂ ਨਾਲ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕੀਤਾ। ਰੂਪਨਗਰ ਦੇ ਮਣੀਮਹੇਸ਼ ਕੁਮਾਰ ਨੇ 645 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਤੇ ਹੁਸ਼ਿਆਰਪੁਰ ਦੀ ਰੀਆ ਰਾਣੀ ਨੇ 645 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।







