CM ਭਗਵੰਤ ਮਾਨ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ

ਪੰਜਾਬ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਮਾਤਮਾ ਇਹ ਲੋਹੜੀ ਸਾਰਿਆਂ ਦੇ ਵਿਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ। CM ਮਾਨ ਨੇ ਟਵੀਟ ਕਰਕੇ ਵਧਾਈ ਦਿੰਦੇ ਹੋਏ ਲਿਖਿਆ, “ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ…ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀ ਕਲਾ ਵਿੱਚ ਰਹੇ।”

Leave a Reply

Your email address will not be published. Required fields are marked *

View in English