CM ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਸਤੰਬਰ 14

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਵਪਾਰੀਆਂ ਦੇ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਜਾਵੇਗਾ ਅਤੇ ਉਨ੍ਹਾਂ ਨੂੰ ਹੱਲ ਕਰਨ ਵਾਸਤੇ ਕੋਈ ਨਵੀਂ ਨੀਤੀ ਬਣਾਈ ਜਾ ਸਕਦੀ ਹੈ। ਦੱਸ ਦਈਏ ਕਿ ਸਰਕਾਰ ਵਲੋਂ ਜਾਰੀ ਕੀਤੇ ਗਏ ਸੂਚਨਾ ਪੱਤਰ ਮੁਤਾਬਿਕ ਵਪਾਰੀਆਂ ਦੇ ਨਾਲ ਇਹ ਮੁਲਾਕਾਤ ਹੋਟਲ ਤਾਜ ਵਿਖੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ, ਜਿਸ ਵਿਚ 40-50 ਵਪਾਰੀ ਹਿੱਸਾ ਲੈਣਗੇ।

Leave a Reply

Your email address will not be published. Required fields are marked *

View in English