ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਗਸਤ 13
ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਕਰੀਬ 12 ਵਜੇ ਸ਼ੁਰੂ ਹੋਵੇਗਾ। ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐਮ ਮਾਨ ਨੇ ਪੁਲਿਸ ਵਿਭਾਗ ਵਿੱਚ ਨਿਯੁਕਤੀ ਲਈ ਪੱਤਰ ਵੰਡੇ ਸਨ।







